Link to YouTube
ਗੂਜਰੀ ਮਹਲਾ ੩ ॥
goojaree mahalaa teejaa ||
Goojaree, Third Mehla:
ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥
tis jan saa(n)t sadhaa mat nihachal jis kaa abhimaan gavaae ||
ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ ।
That humble being who eliminates his ego is at peace; he is blessed with an ever-stable intellect.
ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥
so jan niramal j guramukh boojhai har charanee chit laae ||1||
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ।੧।
That humble being is immaculately pure, who, as Gurmukh, understands the Lord, and focuses his consciousness on the Lord’s Feet. ||1||
ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥
har chet achet manaa jo ichheh so fal hoiee ||
ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ ।
O my unconscious mind, remain conscious of the Lord, and you shall obtain the fruits of your desires.
ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥
gur parasaadhee har ras paaveh peevat raheh sadhaa sukh hoiee ||1|| rahaau ||
(ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ।੧।ਰਹਾਉ।
By Guru’s Grace, you shall obtain the sublime elixir of the Lord; by continually drinking it in, you shall have eternal peace. ||1||Pause||
ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥
satigur bheTe taa paaras hovai paaras hoi ta pooj karaae ||
ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ ।
When one meets the True Guru, he becomes the philosopher’s stone, with the ability to transform others, inspiring them to worship the Lord.
ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥
jo aus pooje so fal paae dheekhiaa dhevai saach bujhaae ||2||
ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ । (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ।੨।
One who worships the Lord in adoration, obtains his rewards; instructing others, he reveals the Truth. ||2||
ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥
vin paarasai pooj na hoviee vin man parache avaraa samajhaae ||
(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ ।
Without becoming the philosopher’s stone, he does not inspire others to worship the Lord; without instructing his own mind, how can he instruct others?
ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥
guroo sadhaae agiaanee a(n)dhaa kis oh maarag paae ||3||
ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ ।੩।
The ignorant, blind man calls himself the guru, but to whom can he show the way? ||3||
ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥
naanak vin nadharee kichhoo na paieeaai jis nadhar kare so paae ||
ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ) । ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ ।
O Nanak, without His Mercy, nothing can be obtained. One upon whom He casts His Glance of Grace, obtains Him.
ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥
gur parasaadhee dhe vaddiaaiee apanaa sabadh varataae ||4||5||7||
ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ ।੪।੫।੭।
By Guru’s Grace, God bestows greatness, and projects the Word of His Shabad. ||4||5||7||
Guru Amar Daas Ji in Raag Gujri – 491