Link to YouTube
ਸਲੋਕੁ ਮਃ ੩ ॥
salok mahalaa teejaa ||
Shalok, Third Mehla:
ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥
bharam bhulaiee sabh jag firee faavee hoiee bhaal ||
ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ,
Deluded by doubt, I wandered over the whole world. Searching, I became frustrated.
ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥
so sahu saa(n)t na dheviee kiaa chalai tis naal ||
(ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ ।
My Husband Lord has not blessed me with peace and tranquility; what will work with Him?
ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥
gur parasaadhee har dhiaaieeaai a(n)tar rakheeaai aur dhaar ||
(ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ ।
By Guru’s Grace, I meditate on the Lord; I enshrine Him deep within my heart.
ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥
naanak ghar baittiaa sahu paiaa jaa kirapaa keetee karataar ||1||
ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ) ।੧।
O Nanak, seated in his her own home, she finds her Husband Lord, when the Creator Lord grants His Grace. ||1||
ਮਃ ੩ ॥
mahalaa teejaa ||
Third Mehla:
ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥
dha(n)dhaa dhaavat dhin giaa rain gavaiee soi ||
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ,
Chasing after worldly affairs, the day is wasted, and the night passes in sleep.
ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥
kooR bol bikh khaiaa manamukh chaliaa roi ||
(ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ;
Speaking lies, one eats poison; the self-willed manmukh departs, crying out in pain.
ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥
sirai aupar jam dda(n)dd hai dhoojai bhai pat khoi ||
ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ), (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ;
The Mesenger of Death holds his club over the mortal’s head; in the love of duality, he loses his honor.
ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥
har naam kadhe na chetio fir aavan jaanaa hoi ||
ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ ਹੈ ।
He never even thinks of the Name of the Lord; over and over again, he comes and goes in reincarnation.
ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥
gur parasaadhee har man vasai jam dda(n)dd na laagai koi ||
(ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ)
But if, by Guru’s Grace, the Lord’s Name comes to dwell in his mind, then the Messenger of Death will not strike him down with his club.
ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥
naanak sahaje mil rahai karam paraapat hoi ||2||
ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ) ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ ।੨।
Then, O Nanak, he merges intuitively into the Lord, receiving His Grace. ||2||
ਪਉੜੀ ॥
pauRee ||
Pauree:
ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥
eik aapanee sifatee laian dhe satigur matee ||
(ਇਸ “ਵੇਕੀ ਸ੍ਰਿਸਟਿ” ਵਿਚ, ਪ੍ਰਭੂ ਨੇ) ਕਈ ਜੀਵਾਂ ਨੂੰ ਸਤਿਗੁਰੂ ਦੀ ਮੱਤ ਦੇ ਕੇ ਆਪਣੀ ਸਿਫ਼ਤਿ-ਸਾਲਾਹ ਵਿਚ ਲਾਇਆ ਹੋਇਆ ਹੈ,
Some are linked to His Praises, when the Lord blesses them with the Guru’s Teachings.
ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥
eikanaa no naau bakhasion asathir har satee ||
ਕਈ ਜੀਵਾਂ ਨੂੰ ਸਦਾ ਕਾਇਮ ਰਹਿਣ ਵਾਲੇ ਹਰੀ ਨੇ ਆਪਣਾ ਸਦਾ-ਥਿਰ ਰਹਿਣ ਵਾਲਾ ‘ਨਾਮ’ ਬਖ਼ਸ਼ਿਆ ਹੋਇਆ ਹੈ ।
Some are blessed with the Name of the eternal, unchanging True Lord.
ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥
paun paanee baisa(n)taro hukam kareh bhagatee ||
ਹਵਾ, ਪਾਣੀ, ਅੱਗ (ਆਦਿਕ ਤੱਤ ਭੀ) ਉਸ ਦੇ ਹੁਕਮ ਵਿਚ ਤੁਰ ਕੇ ਉਸ ਦੀ ਭਗਤੀ ਕਰ ਰਹੇ ਹਨ,
Water, air and fire, by His Will, worship Him.
ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥
enaa no bhau agalaa pooree banat banatee ||
ਇਹਨਾਂ (ਤੱਤਾਂ) ਨੂੰ ਉਸ ਮਾਲਕ ਦਾ ਬੜਾ ਡਰ ਰਹਿੰਦਾ ਹੈ, (ਸੋ, ਜਗਤ ਦੀ ਕਿਆ ਅਸਚਰਜ) ਮੁਕੰਮਲ ਬਣਤਰ ਬਣੀ ਹੋਈ ਹੈ,
They are held in the Fear of God; He has formed the perfect form.
ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥
sabh iko hukam varatadhaa ma(n)niaai sukh paiee ||3||
ਹਰ ਥਾਂ ਪ੍ਰਭੂ ਦਾ ਹੀ ਹੁਕਮ ਚੱਲ ਰਿਹਾ ਹੈ । (ਪ੍ਰਭੂ ਦੇ ਹੁਕਮ ਨੂੰ) ਮੰਨਿਆਂ (ਭਾਵ, ਹੁਕਮ ਵਿਚ ਤੁਰਿਆਂ ਹੀ) ਸੁਖ ਪਾਈਦਾ ਹੈ ।੩।
The Hukam, the Command of the One Lord is all-pervasive; accepting it, peace is found. ||3||
Guru Amar Daas Ji in Raag Raamkalee – 947,948