Link to YouTube
ਸੂਹੀ ਮਹਲਾ ੪ ਘਰੁ ੭
soohee mahalaa chauthhaa ghar satvaa
Soohee, Fourth Mehla, Seventh House:
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
One Universal Creator God. By The Grace Of The True Guru:
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
tere kavan kavan gun keh keh gaavaa too saahib gunee nidhaanaa ||
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ
Which, which of Your Glorious Virtues should I sing and recount, Lord? You are my Lord and Master, the treasure of excellence.
ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
tumaree mahimaa baran na saakau too(n) ttaakur uooch bhagavaanaa ||1||
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ।੧।
I cannot express Your Glorious Praises. You are my Lord and Master, lofty and benevolent. ||1||
ਮੈ ਹਰਿ ਹਰਿ ਨਾਮੁ ਧਰ ਸੋਈ ॥
mai har har naam dhar soiee ||
ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ ।
The Name of the Lord, Har, Har, is my only support.
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥
jiau bhaavai tiau raakh mere saahib mai tujh bin avar na koiee ||1|| rahaau ||
ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ।੧।ਰਹਾਉ।
If it pleases You, please save me, O my Lord and Master; without You, I have no other at all. ||1||Pause||
ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥
mai taan dheebaan toohai mere suaamee mai tudh aagai aradhaas ||
ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ । ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ
You alone are my strength, and my Court, O my Lord and Master; unto You alone I pray.
ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥
mai hor thaau naahee jis peh karau bena(n)tee meraa dhukh sukh tujh hee paas ||2||
ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ । ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ।੨।
There is no other place where I can offer my prayers; I can tell my pains and pleasures only to You. ||2||
ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥
viche dharatee viche paanee vich kaasaT agan dhareejai ||
ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ ।
Water is locked up in the earth, and fire is locked up in wood.
ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥
bakaree si(n)gh ikatai thai raakhe man har jap bhram bhau dhoor keejai ||3||
ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ।੩।
The sheep and the lions are kept in one place; O mortal, meditate on the Lord, and your doubts and fears shall be removed. ||3||
ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥
har kee vaddiaaiee dhekhahu sa(n)tahu har nimaaniaa maan dhevaae ||
ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ
So behold the glorious greatness of the Lord, O Saints; the Lord blesses the dishonored with honor.
ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
jiau dharatee charan tale te uoopar aavai tiau naanak saadh janaa jagat aan sabh pairee paae ||4||1||12||
ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ।੪।੧।੧੨।
As dust rises from underfoot, O Nanak, so does the Lord make all people fall at the feet of the Holy. ||4||1||12||
Guru Raam Daas Ji in Raag Soohee – 735