Daily Hukamnama ANG 670 Feburary 9th 2026 #hukamnama


Link to YouTube
ਧਨਾਸਰੀ ਮਹਲਾ ੪ ॥
dhanaasaree mahalaa chauthhaa ||
Dhanaasaree, Fourth Mehla:

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
mere saahaa mai har dharasan sukh hoi ||
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ ।
O my King, beholding the Blessed Vision of the Lord’s Darshan, I am at peace.

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
hamaree bedhan too jaanataa saahaa avar kiaa jaanai koi || rahaau ||
ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ।
You alone know my inner pain, O King; what can anyone else know? ||Pause||

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥
saachaa saahib sach too mere saahaa teraa keeaa sach sabh hoi ||
ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) ।
O True Lord and Master, You are truly my King; whatever You do, all that is True.

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
jhoottaa kis kau aakheeaai saahaa dhoojaa naahee koi ||1||
ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧
Who should I call a liar? There is no other than You, O King. ||1||

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥
sabhanaa vich too varatadhaa saahaa sabh tujheh dhiaaveh dhin raat ||
ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ
You are pervading and permeating in all; O King, everyone meditates on You, day and night.

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
sabh tujh hee thaavahu ma(n)gadhe mere saahaa too sabhanaa kareh ik dhaat ||2||
ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨।
Everyone begs of You, O my King; You alone give gifts to all. ||2||

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥
sabh ko tujh hee vich hai mere saahaa tujh te baahar koiee naeh ||
ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ
All are under Your Power, O my King; none at all are beyond You.

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥
sabh jeea tere too sabhas dhaa mere saahaa sabh tujh hee maeh samaeh ||3||
ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩।
All beings are Yours-You belong to all, O my King. All shall merge and be absorbed in You. ||3||

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥
sabhanaa kee too aas hai mere piaare sabh tujheh dhiaaveh mere saeh ||
ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ ।
You are the hope of all, O my Beloved; all meditate on You, O my King.

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
jiau bhaavai tiau rakh too mere piaare sach naanak ke paatisaeh ||4||7||13||
ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।
As it pleases You, protect and preserve me, O my Beloved; You are the True King of Nanak. ||4||7||13||

Guru Raam Daas Ji in Raag Dhanaasree – 670

Leave a comment