Link to YouTube
ਸਲੋਕੁ ਮਃ ੩ ॥
salok mahalaa teejaa ||
Shalok, Third Mehla:
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥
satigur kee parateet na aaieeaa sabadh na laago bhaau ||
ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ
One who has no faith in the True Guru, and who does not love the Word of the Shabad,
ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥
os no sukh na aupajai bhaavai sau geRaa aavau jaau ||
ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ ।
shall find no peace, even though he may come and go hundreds of times.
ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥
naanak guramukh sahaj milai sache siau liv laau ||1||
ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ।੧।
O Nanak, the Gurmukh meets the True Lord with natural ease; he is in love with the Lord. ||1||
ਮਃ ੩ ॥
mahalaa teejaa ||
Third Mehla:
ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥
e man aaisaa satigur khoj lahu jit seviaai janam maran dhukh jai ||
ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ
O mind, search for such a True Guru, by serving whom the pains of birth and death are dispelled.
ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥
sahasaa mool na hoviee haumai sabadh jalai ||
ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ
Doubt shall never afflict you, and your ego shall be burnt away through the Word of the Shabad.
ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥
kooRai kee paal vichahu nikalai sach vasai man aai ||
ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ!
The veil of falsehood shall be torn down from within you, and Truth shall come to dwell in the mind.
ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥
a(n)tar saa(n)t man sukh hoi sach sa(n)jam kaar kamai ||
(ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ ।
Peace and happiness shall fill your mind deep within, if you act according to truth and self-discipline.
ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
naanak poorai karam satigur milai har jeeau kirapaa kare rajai ||2||
ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।੨।
O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. ||2||
ਪਉੜੀ ॥
pauRee ||
Pauree:
ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥
jis kai ghar dheebaan har hovai tis kee muttee vich jagat sabh aaiaa ||
ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ
The whole world comes under the control of one whose home is filled with the Lord, the King.
ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥
tis kau talakee kisai dhee naahee har dheebaan sabh aan pairee paiaa ||
ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ ।
He is subject to no one else’s rule, and the Lord, the King, causes everyone to fall at his feet.
ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥
maanasaa kiahu dheebaanahu koiee nas bhaj nikalai har dheebaanahu koiee kithai jaiaa ||
ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ?
One may run away from the courts of other men, but where can one go to escape the Lord’s Kingdom?
ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥
so aaisaa har dheebaan vasiaa bhagataa kai hiradhai tin rahadhe khuhadhe aan sabh bhagataa agai khalavaiaa ||
ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) ।
The Lord is such a King, who abides in the hearts of His devotees; He brings the others, and makes them stand before His devotees.
ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥
har naavai kee vaddiaaiee karam paraapat hovai guramukh viralai kinai dhiaaiaa ||14||
ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ।੧੪।
The glorious greatness of the Lord’s Name is obtained only by His Grace; how few are the Gurmukhs who meditate on Him. ||14||
Guru Amar Daas Ji in Raag Vadhans – 591