Daily Hukamnama: Sikh Wisdom ANG 680 February 22nd 2026


Link to YouTube
ਧਨਾਸਰੀ ਮਹਲਾ ੫ ॥

dhanaasaree mahalaa panjavaa ||

Dhanaasaree, Fifth Mehla:

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

jatan karai maanukh ddahakaavai oh a(n)tarajaamee jaanai ||

ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ

People try to deceive others, but the Inner-knower, the Searcher of hearts, knows everything.

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

paap kare kar mookar paavai bhekh karai nirabaanai ||1||

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ

They commit sins, and then deny them, while they pretend to be in Nirvaanaa. ||1||

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

jaanat dhoor tumeh prabh ner ||

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ

They believe that You are far away, but You, O God, are near at hand.

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

aut taakai aut te aut pekhai aavai lobhee fer || rahaau ||

ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

Looking around, this way and that, the greedy people come and go. ||Pause||

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

jab lag tuTai naahee man bharamaa tab lag mukat na koiee ||

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ

As long as the doubts of the mind are not removed, liberation is not found.

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

kahu naanak dhiaal suaamee sa(n)t bhagat jan soiee ||2||5||36||

ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||

Guru Arjan Dev Ji in Raag Dhanaasree – 680

Leave a comment