Daily Hukamnama ANG 666 Feburary 24th 2026 #hukamnama #darbarsahib


Link to YouTube
ਧਨਾਸਰੀ ਮਹਲਾ ੪ ਘਰੁ ੧ ਚਉਪਦੇ
dhanaasaree mahalaa chauthhaa ghar pehilaa chaupadh
Dhanaasaree, Fourth Mehla, First House, Chau-Padhay:

ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
One Universal Creator God. By The Grace Of The True Guru:

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥
jo har seveh sa(n)t bhagat tin ke sabh paap nivaaree ||
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ ।
Those Saints and devotees who serve the Lord have all their sins washed away.

ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥
ham uoopar kirapaa kar suaamee rakh sa(n)gat tum ju piaaree ||1||
ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧।
Have Mercy on me, O Lord and Master, and keep me in the Sangat, the Congregation that You love. ||1||

ਹਰਿ ਗੁਣ ਕਹਿ ਨ ਸਕਉ ਬਨਵਾਰੀ ॥
har gun keh na sakau banavaaree ||
ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ
I cannot even speak the Praises of the Lord, the Gardener of the world.

ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ham paapee paathar neer ddubat kar kirapaa paakhan ham taaree || rahaau ||
ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ
We are sinners, sinking like stones in water; grant Your Grace, and carry us stones across. ||Pause||

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥
janam janam ke laage bikh morachaa lag sa(n)gat saadh savaaree ||
ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ।
The rust of poison and corruption from countless incarnations sticks to us; joining the Saadh Sangat, the Company of the Holy, it is cleaned away.

ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥
jiau ka(n)chan baisa(n)tar taio mal kaaTee kaTit autaaree ||2||
ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ,
It is just like gold, which is heated in the fire, to remove the impurities from it. ||2||

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥
har har japan japau dhin raatee jap har har har aur dhaaree ||
ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ
I chant the chant of the Name of the Lord, day and night; I chant the Name of the Lord, Har, Har, Har, and enshrine it within my heart.

ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥
har har har aaukhadh jag pooraa jap har har haumai maaree ||3||
। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩।
The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. ||3||

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥
har har agam agaadh bodh apara(n)par purakh apaaree ||
ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ
The Lord, Har, Har, is unapproachable, of unfathomable wisdom, unlimited, all-powerful and infinite.

ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
jan kau kirapaa karahu jagajeevan jan naanak paij savaaree ||4||1||
ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।
Show Mercy to Your humble servant, O Life of the world, and save the honor of servant Nanak. ||4||1||

Guru Raam Daas Ji in Raag Dhanaasree – 667

Leave a comment