Daily Hukamnama: Sikh Wisdom ANG 694 March 1st 2026 #hukamnama #darbarsahib


Link to YouTube
ਧਨਾਸਰੀ ਭਗਤ ਰਵਿਦਾਸ ਜੀ ਕੀ

dhanaasaree bhagat ravidhaas jee kee

Dhanaasaree, Devotee Ravi Daas Jee:

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

One Universal Creator God. By The Grace Of The True Guru:

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ham sar dheen dhiaal na tum sar ab pateeaar kiaa keejai ||

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ ।

There is none as forlorn as I am, and none as Compassionate as You; what need is there to test us now?

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

bachanee tor mor man maanai jan kau pooran dheejai ||1||

(ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ।੧।

May my mind surrender to Your Word; please, bless Your humble servant with this perfection. ||1||

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

hau bal bal jaau ramieeaa kaarane ||

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ

I am a sacrifice, a sacrifice to the Lord.

ਕਾਰਨ ਕਵਨ ਅਬੋਲ ॥ ਰਹਾਉ ॥

kaaran kavan abol || rahaau ||

ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ? ।ਰਹਾਉ।

O Lord, why are You silent? ||Pause||

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹਾਰੇ ਲੇਖੇ ॥

bahut janam bichhure the maadhau ih janam tum(h)aare lekhe ||

ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ

For so many incarnations, I have been separated from You, Lord; I dedicate this life to You.

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

keh ravidhaas aas lag jeevau chir bhio dharasan dhekhe ||2||1||

ਰਵਿਦਾਸ ਆਖਦਾ ਹੈ—ਹੇ ਮਾਧੋ! ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ।੨।੧।

Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

Bhagat Ravi Daas Ji in Raag Dhanaasree – 694

Leave a comment