Daily Hukamnama ANG 813 March 15th 2026 #hukamnama #darbarsahib


Link to YouTube
ਬਿਲਾਵਲੁ ਮਹਲਾ ੫ ॥
bilaaval mahalaa panjavaa ||
Bilaaval, Fifth Mehla:

ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥
mahaa tapat te bhiee saa(n)t parasat paap naatte ||
ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ ।
The great fire is put out and cooled; meeting with the Guru, sins run away.

ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥
a(n)dh koop meh galat the kaadde dhe haathe ||1||
ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ ।੧।
I fell into the deep dark pit; giving me His Hand, He pulled me out. ||1||

ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥
oi hamaare saajanaa ham aun kee ren ||
ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ,
He is my friend; I am the dust of His Feet.

ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥
jin bheTat hovat sukhee jeea dhaan dhen ||1|| rahaau ||
ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ ।੧।ਰਹਾਉ।
Meeting with Him, I am at peace; He blesses me with the gift of the soul. ||1||Pause||

ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥
paraa poorabalaa leekhiaa miliaa ab aai ||
ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ ।
I have now received my pre-ordained destiny.

ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥
basat sa(n)g har saadh kai pooran aasai ||2||
ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ ।੨।
Dwelling with the Lord’s Holy Saints, my hopes are fulfilled. ||2||

ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥
bhai binase tih lok ke paae sukh thaan ||
ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ,
The fear of the three worlds is dispelled, and I have found my place of rest and peace.

ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥
dhiaa karee samarath gur basiaa man naam ||3||
ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ ।੩।
The all-powerful Guru has taken pity upon me, and the Naam has come to dwell in my mind. ||3||

ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥
naanak kee too Tek prabh teraa aadhaar ||
ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈਂ,
O God, You are the Anchor and Support of Nanak.

ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥
karan kaaran samarath prabh har agam apaar ||4||19||49||
ਨਾਨਕ ਦਾ ਤੂੰ ਹੀ ਆਸਰਾ ਹੈਂ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ।੪।੧੯।੪੯।
He is the Doer, the Cause of causes; the All-powerful Lord God is inaccessible and infinite. ||4||19||49||

Guru Arjan Dev Ji in Raag Bilaaval – 813

Leave a comment