Daily Hukamnama: Sikh Wisdom ANG 723,724 March 26th 2026 #hukamnama #darbarsahib


Link to YouTube
ਤਿਲੰਗ ਘਰੁ ੨ ਮਹਲਾ ੫ ॥

tila(n)g ghar doojaa mahalaa panjavaa ||

Tilang, Second House, Fifth Mehla:

ਤੁਧੁ ਬਿਨੁ ਦੂਜਾ ਨਾਹੀ ਕੋਇ ॥

tudh bin dhoojaa naahee koi ||

ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ ।

There is no other than You, Lord.

ਤੂ ਕਰਤਾਰੁ ਕਰਹਿ ਸੋ ਹੋਇ ॥

too karataar kareh so hoi ||

ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ,

You are the Creator; whatever You do, that alone happens.

ਤੇਰਾ ਜੋਰੁ ਤੇਰੀ ਮਨਿ ਟੇਕ ॥

teraa jor teree man Tek ||

ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ ।

You are the strength, and You are the support of the mind.

ਸਦਾ ਸਦਾ ਜਪਿ ਨਾਨਕ ਏਕ ॥੧॥

sadhaa sadhaa jap naanak ek ||1||

ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧।

Forever and ever, meditate, O Nanak, on the One. ||1||

ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥

sabh uoopar paarabraham dhaataar ||

ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ ।

The Great Giver is the Supreme Lord God over all.

ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥

teree Tek teraa aadhaar || rahaau ||

ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ।

You are our support, You are our sustainer. ||Pause||

ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥

hai toohai too hovanahaar || agam agaadh uooch aapaar ||

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।

You are, You are, and You shall ever be, O inaccessible, unfathomable, lofty and infinite Lord.

ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥

jo tudh seveh tin bhau dhukh naeh ||

ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ ।

Those who serve You, are not touched by fear or suffering.

ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

gur parasaadh naanak gun gaeh ||2||

ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨।

By Guru’s Grace, O Nanak, sing the Glorious Praises of the Lord. ||2||

ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥

jo dheesai so teraa roop || gun nidhaan govi(n)dh anoop ||

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ ।

Whatever is seen, is Your form, O treasure of virtue, O Lord of the Universe, O Lord of incomparable beauty.

ਸਿਮਰਿ ਸਿਮਰਿ ਸਿਮਰਿ ਜਨ ਸੋਇ ॥

simar simar simar jan soi ||

ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ ।

Remembering, remembering, remembering the Lord in meditation, His humble servant becomes like Him.

ਨਾਨਕ ਕਰਮਿ ਪਰਾਪਤਿ ਹੋਇ ॥੩॥

naanak karam paraapat hoi ||3||

ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩।

O Nanak, by His Grace, we obtain Him. ||3||

ਜਿਨਿ ਜਪਿਆ ਤਿਸ ਕਉ ਬਲਿਹਾਰ ॥

jin japiaa tis kau balihaar ||

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ ।

I am a sacrifice to those who meditate on the Lord.

ਤਿਸ ਕੈ ਸੰਗਿ ਤਰੈ ਸੰਸਾਰ ॥

tis kai sa(n)g tarai sa(n)saar ||

ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।

Associating with them, the whole world is saved.

ਕਹੁ ਨਾਨਕ ਪ੍ਰਭ ਲੋਚਾ ਪੂਰਿ ॥

kahu naanak prabh lochaa poor ||

ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ,

Says Nanak, God fulfills our hopes and aspirations.

ਸੰਤ ਜਨਾ ਕੀ ਬਾਛਉ ਧੂਰਿ ॥੪॥੨॥

sa(n)t janaa kee baachhau dhoor ||4||2||

ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

I long for the dust of the feet of the Saints. ||4||2||

Guru Arjan Dev Ji in Raag Tilang – 723,724

Leave a comment