Daily Hukamnama: Sikh Wisdom ANG 788 April 4th 2026 #hukamnama #darbarsahib


Link to YouTube
ਸਲੋਕ ਮਃ ੩ ॥
salok mahalaa teejaa ||
Shalok, Third Mehla:

ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥
kaaman tau seegaar kar jaa pahilaa(n) ka(n)t manai ||
ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ)
O bride, decorate yourself, after you surrender and accept your Husband Lord.

ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥
mat sejai ka(n)t na aaviee evai birathaa jai ||
ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ ।
Otherwise, your Husband Lord will not come to your bed, and your ornaments will be useless.

ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥
kaaman pir man maaniaa tau baniaa seegaar ||
ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ,
O bride, your decorations will adorn you, only when your Husband Lord’s Mind is pleased.

ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥
keeaa tau paravaan hai jaa sahu dhare piaar ||
ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ ।
Your ornaments will be acceptable and approved, only when your Husband Lord loves you.

ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥
bhau seegaar tabol ras bhojan bhaau karei ||
ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ,
So make the Fear of God your ornaments, joy your betel nuts to chew, and love your food.

ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥
tan man saupe ka(n)t kau tau naanak bhog karei ||1||
ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ।੧।
Surrender your body and mind to your Husband Lord, and then, O Nanak, He will enjoy you. ||1||

ਮਃ ੩ ॥
mahalaa teejaa ||
Third Mehla:

ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥
kaajal fool ta(n)bol ras le dhan keeaa seegaar ||
ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ,
The wife takes flowers, and fragrance of betel, and decorates herself.

ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥
sejai ka(n)t na aaio evai bhiaa vikaar ||2||
(ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨।
But her Husband Lord does not come to her bed, and so these efforts are useless. ||2||

ਮਃ ੩ ॥
mahalaa teejaa ||
Third Mehla:

ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥
dhan pir eh na aakheean bahan ikatte hoi ||
ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ;
They are not said to be husband and wife, who merely sit together.

ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥
ek jot dhui mooratee dhan pir kaheeaai soi ||3||
ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ ।੩।
They alone are called husband and wife, who have one light in two bodies. ||3||

ਪਉੜੀ ॥
pauRee ||
Pauree:

ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥
bhai bin bhagat na hoviee naam na lagai piaar ||
ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ);
Without the Fear of God, there is no devotional worship, and no love for the Naam, the Name of the Lord.

ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥
satigur miliaai bhau uoopajai bhai bhai ra(n)g savaar ||
ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ ।
Meeting with the True Guru, the Fear of God wells up, and one is embellished with the Fear and the Love of God.

ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥
tan man rataa ra(n)g siau haumai tirasanaa maar ||
(ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ;
When the body and mind are imbued with the Lord’s Love, egotism and desire are conquered and subdued.

ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥
man tan niramal at sohanaa bheTiaa kirasan muraar ||
ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ ।
The mind and body become immaculately pure and very beautiful, when one meets the Lord, the Destroyer of ego.

ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥
bhau bhaau sabh tis dhaa so sach varatai sa(n)saar ||9||
ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ ।੯।
Fear and love all belong to Him; He is the True Lord, permeating and pervading the Universe. ||9||

Guru Amar Daas Ji in Raag Soohee – 788

Leave a comment