Daily Hukamnama: Sikh Wisdom ANG 662 April 9th 2026 #hukamnama #darbarsahib


Link to YouTube
ਧਨਾਸਰੀ ਮਹਲਾ ੧ ॥

dhanaasaree mahalaa pehilaa ||

Dhanaasaree, First Mehla:

ਚੋਰੁ ਸਲਾਹੇ ਚੀਤੁ ਨ ਭੀਜੈ ॥

chor salaahe cheet na bheejai ||

ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ

If a thief praises someone, his mind is not pleased.

ਜੇ ਬਦੀ ਕਰੇ ਤਾ ਤਸੂ ਨ ਛੀਜੈ ॥

je badhee kare taa tasoo na chheejai ||

ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ

If a thief curses him, no damage is done.

ਚੋਰ ਕੀ ਹਾਮਾ ਭਰੇ ਨ ਕੋਇ ॥

chor kee haamaa bhare na koi ||

ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ ।

No one will take responsibility for a thief.

ਚੋਰੁ ਕੀਆ ਚੰਗਾ ਕਿਉ ਹੋਇ ॥੧॥

chor keeaa cha(n)gaa kiau hoi ||1||

ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ।੧।

How can a thief’s actions be good? ||1||

ਸੁਣਿ ਮਨ ਅੰਧੇ ਕੁਤੇ ਕੂੜਿਆਰ ॥

sun man a(n)dhe kute kooRiaar ||

ੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ

Listen, O mind, you blind, false dog!

ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥

bin bole boojheeaai sachiaar ||1|| rahaau ||

ਸੱਚਾ ਮਨੱੁਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ।੧।ਰਹਾਉ

Even without your speaking, the Lord knows and understands. ||1||Pause||

ਚੋਰੁ ਸੁਆਲਿਉ ਚੋਰੁ ਸਿਆਣਾ ॥

chor suaaliau chor siaanaa ||

ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ

A thief may be handsome, and a thief may be wise,

ਖੋਟੇ ਕਾ ਮੁਲੁ ਏਕੁ ਦੁਗਾਣਾ ॥

khoTe kaa mul ek dhugaanaa ||

ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ

but he is still just a counterfeit coin, worth only a shell.

ਜੇ ਸਾਥਿ ਰਖੀਐ ਦੀਜੈ ਰਲਾਇ ॥

je saath rakheeaai dheejai ralai ||

ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ,

If it is kept and mixed with other coins,

ਜਾ ਪਰਖੀਐ ਖੋਟਾ ਹੋਇ ਜਾਇ ॥੨॥

jaa parakheeaai khoTaa hoi jai ||2||

ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ।੨।

it will be found to be false, when the coins are inspected. ||2||

ਜੈਸਾ ਕਰੇ ਸੁ ਤੈਸਾ ਪਾਵੈ ॥

jaisaa kare su taisaa paavai ||

ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ ।

As one acts, so does he receive.

ਆਪਿ ਬੀਜਿ ਆਪੇ ਹੀ ਖਾਵੈ ॥

aap beej aape hee khaavai ||

ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ ।

As he plants, so does he eat.

ਜੇ ਵਡਿਆਈਆ ਆਪੇ ਖਾਇ ॥

je vaddiaaieeaa aape khai ||

ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ,

He may praise himself gloriously,

ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥

jehee surat tehai raeh jai ||3||

ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ।੩।

but still, according to his understanding, so is the path he must follow. ||3||

ਜੇ ਸਉ ਕੂੜੀਆ ਕੂੜੁ ਕਬਾੜੁ ॥

je sau kooReeaa kooR kabaaR ||

ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (

He may tell hundreds of lies to conceal his falsehood,

ਭਾਵੈ ਸਭੁ ਆਖਉ ਸੰਸਾਰੁ ॥

bhaavai sabh aakhau sa(n)saar ||

ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ

and all the world may call him good.

ਤੁਧੁ ਭਾਵੈ ਅਧੀ ਪਰਵਾਣੁ ॥

tudh bhaavai adhee paravaan ||

(ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ

If it pleases You, Lord, even the foolish are approved.

ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥

naanak jaanai jaan sujaan ||4||4||6||

ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ।੪

O Nanak, the Lord is wise, knowing, all-knowing. ||4||4||6||

Guru Nanak Dev Ji in Raag Dhanaasree – 662

Leave a comment