Daily Hukamnama: Sikh Wisdom ANG 630 May 2nd 2026 #hukamnama #darbarsahib


Link to YouTube
ਸੋਰਠਿ ਮਹਲਾ ੫ ॥

soratt mahalaa panjavaa ||

Sorat’h, Fifth Mehla:

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥

sarab sukhaa kaa dhaataa satigur taa kee saranee paieeaai ||

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ ।

The True Guru is the Giver of all peace and comfort – seek His Sanctuary.

ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥

dharasan bheTat hot ana(n)dhaa dhookh giaa har gaieeaai ||1||

ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧।

Beholding the Blessed Vision of His Darshan, bliss ensues, pain is dispelled, and one sings the Lord’s Praises. ||1||

ਹਰਿ ਰਸੁ ਪੀਵਹੁ ਭਾਈ ॥

har ras peevahu bhaiee ||

ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ

Drink in the sublime essence of the Lord, O Siblings of Destiny.

ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥

naam japahu naamo aaraadhahu gur poore kee saranaiee || rahaau ||

ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ।ਰਹਾਉ।

Chant the Naam, the Name of the Lord; worship the Naam in adoration, and enter the Sanctuary of the Perfect Guru. ||Pause||

ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥

tiseh paraapat jis dhur likhiaa soiee pooran bhaiee ||

ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ

Only one who has such pre-ordained destiny receives it; he alone becomes perfect, O Siblings of Destiny.

ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

naanak kee bena(n)tee prabh jee naam rahaa liv laiee ||2||25||89||

। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯।

Nanak’s prayer, O Dear God, is to remain lovingly absorbed in the Naam. ||2||25||89||

Guru Arjan Dev Ji in Raag Sorath – 630

Leave a comment