Link to YouTube
ਸੂਹੀ ਮਹਲਾ ੧ ॥
soohee mahalaa pehilaa ||
Soohee, First Mehla:
ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥
jiau aaran lohaa pai bha(n)n ghaRaieeaai ||
ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ
As iron is melted in the forge and re-shaped,
ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥
tiau saakat jonee pai bhavai bhavaieeaai ||1||
ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ) ।੧।
so is the godless materialist reincarnated, and forced to wander aimlessly. ||1||
ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥
bin boojhe sabh dhukh dhukh kamaavanaa ||
ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ
Without understanding, everything is suffering, earning only more suffering.
ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥
haumai aavai jai bharam bhulaavanaa ||1|| rahaau ||
ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ।੧।ਰਹਾਉ।
In his ego, he comes and goes, wandering in confusion, deluded by doubt. ||1||Pause||
ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥
too(n) guramukh rakhanahaar har naam dhiaaieeaai ||
ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ
You save those who are Gurmukh, O Lord, through meditation on Your Naam.
ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥
meleh tujheh rajai sabadh kamaieeaai ||2||
ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ।੨।
You blend with Yourself, by Your Will, those who practice the Word of the Shabad. ||2||
ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥
too(n) kar kar vekheh aap dheh su paieeaai ||
ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ
You created the Creation, and You Yourself gaze upon it; whatever You give, is received.
ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥
too dhekheh thaap authaap dhar beenaieeaai ||3||
ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ ।੩।
You watch, establish and disestablish; You keep all in Your vision at Your Door. ||3||
ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥
dhehee hovag khaak pavan auddaieeaai ||
ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ)
The body shall turn to dust, and the soul shall fly away.
ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥
eih kithai ghar aautaak mahal na paieeaai ||4||
ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ ।੪।
So where are their homes and resting places now? They do not find the Mansion of the Lord’s Presence, either. ||4||
ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥
dhih dheevee a(n)dh ghor ghab muhaieeaai ||
(ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੱੁਪ ਹਨੇਰਾ ਬਣਿਆ ਰਹਿੰਦਾ ਹੈ
In the pitch darkness of broad daylight, their wealth is being plundered.
ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥
garab musai ghar chor kis rooaaieeaai ||5||
ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੱੁਟਦਾ ਜਾਂਦਾ ਹੈ । (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ? ।੫।
Pride is looting their homes like a thief; where can they file their complaint? ||5||
ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥
guramukh chor na laag har naam jagaieeaai ||
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ
The thief does not break into the home of the Gurmukh; he is awake in the Name of the Lord.
ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥
sabadh nivaaree aag jot dheepaieeaai ||6||
ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ ।੬।
The Word of the Shabad puts out the fire of desire; God’s Light illuminates and enlightens. ||6||
ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥
laal ratan har naam gur surat bujhaieeaai ||
ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ) ।
The Naam, the Name of the Lord, is a jewel, a ruby; the Guru has taught me the Word of the Shabad.
ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥
sadhaa rahai nihakaam je guramat paieeaai ||7||
ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ ।੭।
One who follows the Guru’s Teachings remains forever free of desire. ||7||
ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥
raat dhihai har naau ma(n)n vasaieeaai ||
ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ—ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ
Night and day, enshrine the Lord’s Name within your mind.
ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥
naanak mel milai je tudh bhaieeaai ||8||2||4||
ਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ ।੮।੨।੪।
Please unite Nanak in Union, O Lord, if it is pleasing to Your Will. ||8||2||4||
Guru Nanak Dev Ji in Raag Soohee – 752