Daily Hukamnama ANG 688 March 10th 2026 #hukamnama #darbarsahib


Link to YouTube
ਧਨਾਸਰੀ ਮਹਲਾ ੪ ॥
dhanaasaree mahalaa chauthhaa ||
Dhanaasaree, Fourth Mehla:

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
kalijug kaa dharam kahahu tum bhaiee kiv chhooTeh ham chhuTakaakee ||
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ?
Tell me, O Siblings of Destiny, the religion for this Dark Age of Kali Yuga. I seek emancipation – how can I be emancipated?

ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥
har har jap beRee har tulahaa har japio tarai taraakee ||1||
ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।
Meditation on the Lord, Har, Har, is the boat, the raft; meditating on the Lord, the swimmer swims across. ||1||

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥
har jee laaj rakhahu har jan kee ||
ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ
O Dear Lord, protect and preserve the honor of Your humble servant.

ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥
har har japan japaavahu apanaa ham maagee bhagat ikaakee || rahaau ||
ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।
O Lord, Har, Har, please make me chant the chant of Your Name; I beg only for Your devotional worship. ||Pause||

ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥
har ke sevak se har piaare jin japio har bachanaakee ||
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।
The Lord’s servants are very dear to the Lord; they chant the Word of the Lord’s Bani.

ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥
lekhaa chitr gupat jo likhiaa sabh chhooTee jam kee baakee ||2||
ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।
The account of the recording angels, Chitr and Gupt, and the account with the Messenger of Death is totally erased. ||2||

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥
har ke sa(n)t japio man har har lag sa(n)gat saadh janaa kee ||
ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,
The Saints of the Lord meditate on the Lord in their minds; they join the Saadh Sangat, the Company of the Holy.

ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥
dhineear soor tirasanaa agan bujhaanee siv chario cha(n)dh cha(n)dhaakee ||3||
ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)
The piercing sun of desires has set, and the cool moon has risen. ||3||

ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥
tum vadd purakh vadd agam agochar tum aape aap apaakee ||
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ ।
You are the Greatest Being, absolutely unapproachable and unfathomable; You created the Universe from Your Own Being.

ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
jan naanak kau prabh kirapaa keejai kar dhaasan dhaas dhasaakee ||4||6||
ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।
O God, take pity on servant Nanak, and make him the slave of the slave of Your slaves. ||4||6||

Guru Raam Daas Ji in Raag Dhanaasree – 668

Leave a comment