Daily Hukamnama ANG 702 May 13th 2026 #hukamnama #darbarsahib


Link to YouTube
ਜੈਤਸਰੀ ਮਹਲਾ ੫ ॥
jaitasaree mahalaa panjavaa ||
Jaitsree, Fifth Mehla:

ਆਏ ਅਨਿਕ ਜਨਮ ਭ੍ਰਮਿ ਸਰਣੀ ॥
aae anik janam bhram saranee ||
ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ
After wandering through so many incarnations, I have come to Your Sanctuary.

ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
audhar dheh a(n)dh koop te laavahu apunee charanee ||1|| rahaau ||
ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ।
Save me – lift my body up out of the deep, dark pit of the world, and attach me to Your feet. ||1||Pause||

ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥
giaan dhiaan kichh karam na jaanaa naahin niramal karanee ||
ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ
I do not know anything about spiritual wisdom, meditation or karma, and my way of life is not clean and pure.

ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
saadhasa(n)gat kai a(n)chal laavahu bikham nadhee jai taranee ||1||
ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧।
Please attach me to the hem of the robe of the Saadh Sangat, the Company of the Holy; help me to cross over the terrible river. ||1||

ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥
sukh sa(n)pat maiaa ras meette ieh nahee man meh dharanee ||
ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ
Comforts, riches and the sweet pleasures of Maya – do not implant these within your mind.

ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
har dharasan tirapat naanak dhaas paavat har naam ra(n)g aabharanee ||2||8||12||
ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।
Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. ||2||8||12||

Guru Arjan Dev Ji in Raag Jaithsree – 702

Leave a comment