Daily Hukamnama: Sikh Wisdom ANG 626 June 17th 2026 #hukamnama #darbarsahib


Link to YouTube
ਸੋਰਠਿ ਮਹਲਾ ੫ ॥

soratt mahalaa panjavaa ||

Sorat’h, Fifth Mehla:

ਗੁਰ ਅਪੁਨੇ ਬਲਿਹਾਰੀ ॥

gur apune balihaaree ||

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ

I am a sacrifice to my Guru.

ਜਿਨਿ ਪੂਰਨ ਪੈਜ ਸਵਾਰੀ ॥

jin pooran paij savaaree ||

ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ

He has totally preserved my honor.

ਮਨ ਚਿੰਦਿਆ ਫਲੁ ਪਾਇਆ ॥

man chi(n)dhiaa fal paiaa ||

ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ

I have obtained the fruits of my mind’s desires.

ਪ੍ਰਭੁ ਅਪੁਨਾ ਸਦਾ ਧਿਆਇਆ ॥੧॥

prabh apunaa sadhaa dhiaaiaa ||1||

ਹੇ ਭਾਈ! ਜੇਹੜਾ ਭੀ ਮਨੱੁਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ

I meditate forever on my God. ||1||

ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥

sa(n)tahu tis bin avar na koiee ||

ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ

O Saints, without Him, there is no other at all.

ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥

karan kaaran prabh soiee || rahaau ||

ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ

He is God, the Cause of causes. ||Pause||

ਪ੍ਰਭਿ ਅਪਨੈ ਵਰ ਦੀਨੇ ॥

prabh apanai var dheene ||

ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ,

My God has given me His Blessing.

ਸਗਲ ਜੀਅ ਵਸਿ ਕੀਨੇ ॥

sagal jeea vas keene ||

ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ ।

He has made all creatures subject to me.

ਜਨ ਨਾਨਕ ਨਾਮੁ ਧਿਆਇਆ ॥

jan naanak naam dhiaaiaa ||

ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ

Servant Nanak meditates on the Naam, the Name of the Lord,

ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

taa sagale dhookh miTaiaa ||2||5||69||

ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ

and all his sorrows depart. ||2||5||69||

Guru Arjan Dev Ji in Raag Sorath – 626

Leave a comment