Daily Hukamnama ANG 663,664 July 5th 2026 #hukamnama #darbarsahib


Link to YouTube
ਧਨਾਸਰੀ ਮਹਲਾ ੩ ਘਰੁ ੨ ਚਉਪਦੇ
dhanaasaree mahalaa teejaa ghar doojaa chaupadh
Dhanaasaree, Third Mehla, Second House, Chau-Padhay:

ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
One Universal Creator God. By The Grace Of The True Guru:

ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥
eih dhan akhuT na nikhuTai na jai ||
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ
This wealth is inexhaustible. It shall never be exhausted, and it shall never be lost.

ਪੂਰੈ ਸਤਿਗੁਰਿ ਦੀਆ ਦਿਖਾਇ ॥
poorai satigur dheeaa dhikhai ||
(ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ ।
The Perfect True Guru has revealed it to me.

ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥
apune satigur kau sadh bal jaiee ||
(ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ,
I am forever a sacrifice to my True Guru.

ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥
gur kirapaa te har ma(n)n vasaiee ||1||
ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ।੧।
By Guru’s Grace, I have enshrined the Lord within my mind. ||1||

ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥
se dhanava(n)t har naam liv lai ||
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ
They alone are wealthy, who lovingly attune themselves to the Lord’s Name.

ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥
gur poorai har dhan paragaasiaa har kirapaa te vasai man aai || rahaau ||
ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ।ਰਹਾਉ।
The Perfect Guru has revealed to me the Lord’s treasure; by the Lord’s Grace, it has come to abide in my mind. ||Pause||

ਅਵਗੁਣ ਕਾਟਿ ਗੁਣ ਰਿਦੈ ਸਮਾਇ ॥
avagun kaaT gun ridhai samai ||
ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ
He is rid of his demerits, and his heart is permeated with merit and virtue.

ਪੂਰੇ ਗੁਰ ਕੈ ਸਹਜਿ ਸੁਭਾਇ ॥
poore gur kai sahaj subhai ||
ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ
By Guru’s Grace, he naturally dwells in celestial peace.

ਪੂਰੇ ਗੁਰ ਕੀ ਸਾਚੀ ਬਾਣੀ ॥
poore gur kee saachee baanee ||
(ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ
True is the Word of the Perfect Guru’s Bani.

ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥
sukh man a(n)tar sahaj samaanee ||2||
(ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ ।੨।
They bring peace to the mind, and celestial peace is absorbed within. ||2||

ਏਕੁ ਅਚਰਜੁ ਜਨ ਦੇਖਹੁ ਭਾਈ ॥
ek acharaj jan dhekhahu bhaiee ||
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ ।
O my humble Siblings of Destiny, behold this strange and wonderful thing:

ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥
dhubidhaa maar har ma(n)n vasaiee ||
(ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ
duality is overcome, and the Lord dwells within his mind.

ਨਾਮੁ ਅਮੋਲਕੁ ਨ ਪਾਇਆ ਜਾਇ ॥
naam amolak na paiaa jai ||
ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ
The Naam, the Name of the Lord, is priceless; it cannot be taken.

ਗੁਰ ਪਰਸਾਦਿ ਵਸੈ ਮਨਿ ਆਇ ॥੩॥
gur parasaadh vasai man aai ||3||
(ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ।੩।
By Guru’s Grace, it comes to abide in the mind. ||3||

ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥
sabh meh vasai prabh eko soi ||
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ,
He is the One God, abiding within all.

ਗੁਰਮਤੀ ਘਟਿ ਪਰਗਟੁ ਹੋਇ ॥
guramatee ghaT paragaT hoi ||
ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ
Through the Guru’s Teachings, He is revealed in the heart.

ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥
sahaje jin prabh jaan pachhaaniaa ||
ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹ
One who intuitively knows and realizes God,

ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
naanak naam milai man maaniaa ||4||1||
ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ।੪।
O Nanak, obtains the Naam; his mind is pleased and appeased. ||4||1||
Guru Amar Daas Ji in Raag Dhanaasree – 663,664

Leave a comment