Link to YouTube
ਸਲੋਕ ਮਃ ੩ ॥
salok mahalaa teejaa ||
Shalok, Third Mehla:
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥
haumai vich jagat muaa maradho maradhaa jai ||
ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ;
In egotism, the world is dead; it dies and dies, again and again.
ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥
jichar vich dha(n)m hai tichar na chetiee k kareg agai jai ||
ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ ।
As long as there is breath in the body, he does not remember the Lord; what will he do in the world hereafter?
ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥
giaanee hoi su cheta(n)n hoi agiaanee a(n)dh kamai ||
ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ;
One who remembers the Lord is a spiritual teacher; the ignorant one acts blindly.
ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥
naanak ethai kamaavai so milai agai paae jai ||1||
ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ ।੧।
O Nanak, whatever one does in this world, determines what he shall receive in the world hereafter. ||1||
ਮਃ ੩ ॥
mahalaa teejaa ||
Third Mehla:
ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥
dhur khasamai kaa hukam piaa vin satigur chetiaa na jai ||
ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ;
From the very beginning, it has been the Will of the Lord Master, that He cannot be remembered without the True Guru.
ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥
satigur miliaai a(n)tar rav rahiaa sadhaa rahiaa liv lai ||
ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ;
Meeting the True Guru, he realizes that the Lord is permeating and pervading deep within him; he remains forever absorbed in the Lord’s Love.
ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥
dham dham sadhaa samaaladhaa dha(n)m na birathaa jai ||
ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ;
With each and every breath, he constantly remembers the Lord in meditation; not a single breath passes in vain.
ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥
janam maran kaa bhau giaa jeevan padhavee pai ||
(ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ ।
His fears of birth and death depart, and he obtains the honored state of eternal life.
ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥
naanak ih maratabaa tis no dhei jis no kirapaa kare rajai ||2||
ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ।੨।
O Nanak, He bestows this rank upon that mortal, upon whom He showers His Mercy. ||2||
ਪਉੜੀ ॥
pauRee ||
Pauree:
ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥
aape dhaanaa(n) beeniaa aape paradhaanaa(n) ||
ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ,
He Himself is all-wise and all-knowing; He Himself is supreme.
ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥
aape roop dhikhaaladhaa aape lai dhiaanaa(n) ||
ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ,
He Himself reveals His form, and He Himself enjoins us to His meditation.
ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥
aape monee varatadhaa aape kathai giaanaa(n) ||
ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ,
He Himself poses as a silent sage, and He Himself speaks spiritual wisdom.
ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥
kauRaa kisai na lagiee sabhanaa hee bhaanaa ||
ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ ।
He does not seem bitter to anyone; He is pleasing to all.
ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥
ausatat baran na sakeeaai sadh sadh kurabaanaa ||19||
ਐਸੇ ਪ੍ਰਭ ੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ।੧੯।
His Praises cannot be described; forever and ever, I am a sacrifice to Him. ||19||
Guru Amar Daas Ji in Raag Bihaagraa – 555,556