Link to YouTube
ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨
raag go(n)dd baanee ravidhaas jeeau kee ghar doojaa
Raag Gond, The Word Of Ravi Daas Jee, Second House:
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
One Universal Creator God. By The Grace Of The True Guru:
ਮੁਕੰਦ ਮੁਕੰਦ ਜਪਹੁ ਸੰਸਾਰ ॥
muka(n)dh muka(n)dh japahu sa(n)saar ||
ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ,
Meditate on the Lord Mukanday, the Liberator, O people of the world.
ਬਿਨੁ ਮੁਕੰਦ ਤਨੁ ਹੋਇ ਅਉਹਾਰ ॥
bin muka(n)dh tan hoi aauhaar ||
ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ ।
Without Mukanday, the body shall be reduced to ashes.
ਸੋਈ ਮੁਕੰਦੁ ਮੁਕਤਿ ਕਾ ਦਾਤਾ ॥
soiee muka(n)dh mukat kaa dhaataa ||
ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ,
Mukanday is the Giver of liberation.
ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥
soiee muka(n)dh hamaraa pit maataa ||1||
ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ ।੧।
Mukanday is my father and mother. ||1||
ਜੀਵਤ ਮੁਕੰਦੇ ਮਰਤ ਮੁਕੰਦੇ ॥
jeevat muka(n)dhe marat muka(n)dhe ||
ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ,
Meditate on Mukanday in life, and meditate on Mukanday in death.
ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥
taa ke sevak kau sadhaa ana(n)dhe ||1|| rahaau ||
ਕਿਉਂਕਿ ਉਹ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ।
His servant is blissful forever. ||1||Pause||
ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥
muka(n)dh muka(n)dh hamaare praana(n) ||
ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ,
The Lord, Mukanday, is my breath of life.
ਜਪਿ ਮੁਕੰਦ ਮਸਤਕਿ ਨੀਸਾਨੰ ॥
jap muka(n)dh masatak neesaana(n) ||
ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ;
Meditating on Mukanday, one’s forehead will bear the Lord’s insignia of approval.
ਸੇਵ ਮੁਕੰਦ ਕਰੈ ਬੈਰਾਗੀ ॥
sev muka(n)dh karai bairaagee ||
ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ,
The renunciate serves Mukanday.
ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥
soiee muka(n)dh dhurabal dhan laadhee ||2||
ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ।੨।
Mukanday is the wealth of the poor and forlorn. ||2||
ਏਕੁ ਮੁਕੰਦੁ ਕਰੈ ਉਪਕਾਰੁ ॥
ek muka(n)dh karai aupakaar ||
ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ,
When the One Liberator does me a favor,
ਹਮਰਾ ਕਹਾ ਕਰੈ ਸੰਸਾਰੁ ॥
hamaraa kahaa karai sa(n)saar ||
ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ ।
then what can the world do to me?
ਮੇਟੀ ਜਾਤਿ ਹੂਏ ਦਰਬਾਰਿ ॥
meTee jaat hooe dharabaar ||
ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ;
Erasing my social status, I have entered His Court.
ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥
tuhee muka(n)dh jog jug taar ||3||
ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ।੩।
You, Mukanday, are potent throughout the four ages. ||3||
ਉਪਜਿਓ ਗਿਆਨੁ ਹੂਆ ਪਰਗਾਸ ॥
aupajio giaan hooaa paragaas ||
(ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ ।
Spiritual wisdom has welled up, and I have been enlightened.
ਕਰਿ ਕਿਰਪਾ ਲੀਨੇ ਕੀਟ ਦਾਸ ॥
kar kirapaa leene keeT dhaas ||
ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ ।
In His Mercy, the Lord has made this worm His slave.
ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥
kahu ravidhaas ab tirasanaa chookee ||
ਹੇ ਰਵਿਦਾਸ! ਆਖ—ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ,
Says Ravi Daas, now my thirst is quenched;
ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥
jap muka(n)dh sevaa taahoo kee ||4||1||
ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ।੪।੧।
I meditate on Mukanday the Liberator, and I serve Him. ||4||1||
Bhagat Ravi Daas Ji in Raag Gond – 875