Link to YouTube
ਧਨਾਸਰੀ ਮਹਲਾ ੫ ॥
dhanaasaree mahalaa panjavaa ||
Dhanaasaree, Fifth Mehla:
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥
vadde vadde raajan ar bhooman taa kee tirasan na boojhee ||
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ
The desires of the greatest of the great kings and landlords cannot be satisfied.
ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥
lapaT rahe maiaa ra(n)g maate lochan kachhoo na soojhee ||1||
ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।
They remain engrossed in Maya, intoxicated with the pleasures of their wealth; their eyes see nothing else at all. ||1||
ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥
bikhiaa meh kin hee tirapat na paiee ||
ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ,
No one has ever found satisfaction in sin and corruption.
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
jiau paavak ieedhan nahee dhraapai bin har kahaa aghaiee || rahaau ||
ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ । ਰਹਾਉ।
The flame is not satisfied by more fuel; how can one be satisfied without the Lord? ||Pause||
ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥
dhin dhin karat bhojan bahu bi(n)jan taa kee miTai na bhookhaa ||
ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ ।
Day after day, he eats his meals with many different foods, but his hunger is not eradicated.
ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥
audham karai suaan kee niaaiee chaare ku(n)Taa ghokhaa ||2||
ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।
He runs around like a dog, searching in the four directions. ||2||
ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥
kaamava(n)t kaamee bahu naaree par gireh joh na chookai ||
ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ ।
The lustful, lecherous man desires many women, and he never stops peeking into the homes of others.
ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥
dhin prat karai karai pachhutaapai sog lobh meh sookai ||3||
ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩
Day after day, he commits adultery again and again, and then he regrets his actions; he wastes away in misery and greed. ||3||
ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥
har har naam apaar amolaa a(n)mirat ek nidhaanaa ||
ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ
The Name of the Lord, Har, Har, is incomparable and priceless; it is the treasure of Ambrosial Nectar.
ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
sookh sahaj aana(n)dh sa(n)tan kai naanak gur te jaanaa ||4||6||
। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।
The Saints abide in peace, poise and bliss; O Nanak, through the Guru, this is known. ||4||6||
Guru Arjan Dev Ji in Raag Dhanaasree – 672