Link to YouTube
ਸੋਰਠਿ ਮਹਲਾ ੫ ॥
soratt mahalaa panjavaa ||
Sorat’h, Fifth Mehla:
ਮੇਰਾ ਸਤਿਗੁਰੁ ਰਖਵਾਲਾ ਹੋਆ ॥
meraa satigur rakhavaalaa hoaa ||
ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ,
My True Guru is my Savior and Protector.
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
dhaar kirapaa prabh haath dhe raakhiaa har govidh navaa niroaa ||1|| rahaau ||
(ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ।੧।ਰਹਾਉ।
Showering us with His Mercy and Grace, God extended His Hand, and saved Hargobind, who is now safe and secure. ||1||Pause||
ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥
taap giaa prabh aap miTaiaa jan kee laaj rakhaiee ||
(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ ।
The fever is gone – God Himself eradicated it, and preserved the honor of His servant.
ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥
saadhasa(n)gat te sabh fal paae satigur kai bal jaa(n)iee ||1||
ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ।੧।
I have obtained all blessings from the Saadh Sangat, the Company of the Holy; I am a sacrifice to the True Guru. ||1||
ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥
halat palat prabh dhovai savaare hamaraa gun avagun na beechaariaa ||
(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ ।
God has saved me, both here and hereafter. He has not taken my merits and demerits into account.
ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
aTal bachan naanak gur teraa safal kar masatak dhaariaa ||2||21||49||
ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ।੨।੨੧।੪੯।
Your Word is eternal, O Guru Nanak; You placed Your Hand of blessing upon my forehead. ||2||21||49||
Guru Arjan Dev Ji in Raag Sorath – 620,621