Daily Hukamnama ANG 586 August 17th 2026 #hukamnama #darbarsahib


Link to YouTube
ਸਲੋਕੁ ਮਃ ੩ ॥
salok mahalaa teejaa ||
Shalok, Third Mehla:

ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥
satigur kee sevaa chaakaree sukhee hoo(n) sukh saar ||
ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ
Service to, and obedience to the True Guru, is the essence of comfort and peace.

ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥
aaithai milan vaddiaaieeaa dharageh mokh dhuaar ||
(ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ ।
Doing so, one obtains honor here, and the door of salvation in the Court of the Lord.

ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥
sachee kaar kamaavanee sach painan sach naam adhaar ||
(ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ
In this way, perform the tasks of Truth, wear Truth, and take the Support of the True Name.

ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥
sachee sa(n)gat sach milai sachai nai piaar ||
ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ ।
Associating with Truth, obtain Truth, and love the True Name.

ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥
sachai sabadh harakh sadhaa dhar sachai sachiaar ||
(ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ ।
Through the True Word of the Shabad, be always happy, and you shall be acclaimed as True in the True Court.

ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥
naanak satigur kee sevaa so karai jis no nadhar karai karataar ||1||
ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ ।੧।
O Nanak, he alone serves the True Guru, whom the Creator has blessed with His Glance of Grace. ||1||

ਮਃ ੩ ॥
mahalaa teejaa ||
Third Mehla:

ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥
hor viddaanee chaakaree dhirag jeevan dhirag vaas ||
(ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ
Cursed is the life, and cursed is the dwelling, of those who serve another.

ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥
a(n)mirat chhodd bikh lage bikh khaTanaa bikh raas ||
(ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ
Abandoning the Ambrosial Nectar, they turn to poison; they earn poison, and poison is their only wealth.

ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥
bikh khaanaa bikh painanaa bikh ke mukh giraas ||
ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖ਼ੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ
Poison is their food, and poison is their dress; they fill their mouths with morsels of poison.

ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥
aaithai dhukho dhukh kamaavanaa muiaa narak nivaas ||
ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ ।
In this world, they earn only pain and suffering, and dying, they go to abide in hell.

ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥
manamukh muh mailai sabadh na jaananee kaam karodh vinaas ||
ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ
The self-willed manmukhs have filthy faces; they do not know the Word of the Shabad; in sexual desire and anger they waste away.

ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥
satigur kaa bhau chhoddiaa manahatt ka(n)m na aavai raas ||
ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ
They forsake the Fear of the True Guru, and because of their stubborn ego, their efforts do not come to fruition.

ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥
jam pur badhe maare’eh ko na sune aradhaas ||
(ਇਸ ਵਾਸਤੇ) ਮਨਮੁਖ ਮਨੁੱਖ ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ, ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) ।
In the City of Death, they are bound and beaten, and no one hears their prayers.

ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥
naanak poorab likhiaa kamaavanaa guramukh naam nivaas ||2||
ਪਰ, ਹੇ ਨਾਨਕ! (ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਜੀਵ ਕਮਾਉਂਦੇ ਹਨ (ਭਾਵ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਕਿਰਤ ਕਮਾਈ ਜਾਂਦੇ ਹਨ) (ਇਸੇ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ ।੨।
O Nanak, they act according to their pre-ordained destiny; the Gurmukh abides in the Naam, the Name of the Lord. ||2||

ਪਉੜੀ ॥
Pauree:

Serve the True Guru, O Holy people; He implants the Name of the Lord, Har, Har, in our minds.

Worship the True Guru day and night; He leads us the meditate on the Lord of the Universe, the Master of the Universe.

Behold the True Guru, each and every moment; He shows us the Divine Path of the Lord.

Let everyone fall at the feet of the True Guru; He has dispelled the darkness of emotional attachment.

Let everyone hail and praise the True Guru, who has led us to find the treasure of the Lord’s devotional worship. ||3||

Guru Amar Daas Ji in Raag Vadhans – 586

Leave a comment