Daily Hukamnama ANG 589,590 September 10th 2026 #hukamnama #darbarsahib


Link to YouTube
ਸਲੋਕ ਮਃ ੩ ॥
salok mahalaa teejaa ||
Shalok, Third Mehla:

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥
bin satigur seve jeea ke ba(n)dhanaa vich haumai karam kamaeh ||
ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ,
Without serving the True Guru, the soul is in the bondage of deeds done in ego.

ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥
bin satigur seve ttaur na paavahee mar ja(n)meh aaveh jaeh ||
ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ;
Without serving the True Guru, one finds no place of rest; he dies, and is reincarnated, and continues coming and going.

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥
bin satigur seve fikaa bolanaa naam na vasai man maeh ||
ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ‘ਨਾਮ’ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ ।
Without serving the True Guru, one’s speech is vapid and insipid; the Naam, the Name of the Lord, does not abide in his mind.

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥
naanak bin satigur seve jam pur badhe maareean muh kaalai autt jaeh ||1||
ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ) ।੧।
O Nanak, without serving the True Guru, they are bound and beaten in the City of Death; they arise and depart with blackened faces. ||1||

ਮਹਲਾ ੧ ॥
mahalaa pehilaa ||
First Mehla:

ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥
jaalau aaisee reet jit mai piaaraa veesarai ||
ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ,
Burn away those rituals which lead you to forget the Beloved Lord.

ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥
naanak saiee bhalee pareet jit saahib setee pat rahai ||2||
ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ ।੨।
O Nanak, sublime is that love, which preserves my honor with my Lord Master. ||2||

ਪਉੜੀ ॥
pauRee ||
Pauree:

ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥
har iko dhaataa seveeaai har ik dhiaaieeaai ||
ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ;
Serve the One Lord, the Great Giver; meditate on the One Lord.

ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥
har iko dhaataa ma(n)geeaai man chi(n)dhiaa paieeaai ||
ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ;
Beg from the One Lord, the Great Giver, and you shall obtain your heart’s desires.

ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥
je dhooje paasahu ma(n)geeaai taa laaj maraieeaai ||
ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ) ।
But if you beg from another, then you shall be shamed and destroyed.

ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥
jin seviaa tin fal paiaa tis jan kee sabh bhukh gavaieeaai ||
ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ ।
One who serves the Lord obtains the fruits of his rewards; all of his hunger is satisfied.

ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥
naanak tin viTahu vaariaa jin anadhin hiradhai har naam dhiaaieeaai ||10||
ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ ।੧੦।
Nanak is a sacrifice to those, who night and day, meditate within their hearts on the Name of the Lord. ||10||

Guru Nanak Dev Ji in Raag Vadhans – 589,590

Leave a comment