Link to YouTube
ਗੂਜਰੀ ਮਹਲਾ ੫ ॥
goojaree mahalaa panjavaa ||
Goojaree, Fifth Mehla:
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥
jis maanukh peh karau benatee so apanai dhukh bhariaa ||
ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?) ।
Whoever I approach to ask for help, I find him full of his own troubles.
ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
paarabraham jin ridhai araadhiaa tin bhau saagar tariaa ||1||
ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ ।੧।
One who worships in his heart the Supreme Lord God, crosses over the terrifying world-ocean. ||1||
ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥
gur har bin ko na birathaa dhukh kaaTai ||
ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ ।
No one, except the Guru-Lord, can dispel our pain and sorrow.
ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥
prabh taj avar sevak je hoiee hai tit maan mahat jas ghaaTai ||1|| rahaau ||
ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ ।੧।ਰਹਾਉ।
Forsaking God, and serving another, one’s honor, dignity and reputation are decreased. ||1||Pause||
ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥
maiaa ke sanaba(n)dh sain saak kit hee kaam na aaiaa ||
ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ ।
Relatives, relations and family bound through Maya are of no avail.
ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥
har kaa dhaas neech kul uoochaa tis sa(n)g man baa(n)chhat fal paiaa ||2||
ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ (ਜਾਣੋ), ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ ।੨।
The Lord’s servant, although of lowly birth, is exalted. Associating with him, one obtains the fruits of his mind’s desires. ||2||
ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥
laakh koT bikhiaa ke bi(n)jan taa meh tirasan na boojhee ||
ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ (ਖਾਣ ਦੀ) ਤ੍ਰਿਸ਼ਨਾ ਨਹੀਂ ਮੁੱਕਦੀ ।
Through corruption, one may obtain thousands and millions of enjoyments, but even so, his desires are not satisfied through them.
ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥
simarat naam koT aujeeaaraa basat agochar soojhee ||3||
ਪਰਮਾਤਮਾ ਦਾ ਨਾਮ ਸਿਮਰਦਿਆਂ (ਅੰਦਰ, ਮਾਨੋ) ਕੋ੍ਰੜਾਂ (ਸੂਰਜਾਂ ਦਾ) ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ।੩।
Remembering the Naam, the Name of the Lord, millions of lights appear, and the incomprehensible is understood. ||3||
ਫਿਰਤ ਫਿਰਤ ਤੁਮ੍ਹਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥
firat firat tum(h)rai dhuaar aaiaa bhai bha(n)jan har raiaa ||
ਹੇ ਨਾਨਕ! (ਆਖ—) ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ (ਆਖ਼ਰ) ਤੇਰੇ ਦਰ ਤੇ ਆ ਪਹੁੰਚਦਾ ਹੈ
Wandering and roaming around, I have come to Your Door, Destroyer of fear, O Lord King.
ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥
saadh ke charan dhoor jan baachhai sukh naanak ih paiaa ||4||6||7||
ਉਹ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, (ਤੇ ਤੇਰੇ ਦਰ ਤੋਂ) ਇਹ ਸੁਖ ਪ੍ਰਾਪਤ ਕਰਦਾ ਹੈ ।੪।੬।੭।
Servant Nanak yearns for the dust of the feet of the Holy; in it, he finds peace. ||4||6||7||
Guru Arjan Dev Ji in Raag Gujri – 497