Link to YouTube
ਸੋਰਠਿ ਮਹਲਾ ੫ ॥
soratt mahalaa panjavaa ||
Sorat’h, Fifth Mehla:
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥
khojat khojat khoj beechaario raam naam tat saaraa ||
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ ।
I have searched and searched and searched, and found that the Lord’s Name is the most sublime reality.
ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥
kilabikh kaaTe nimakh araadhiaa guramukh paar autaaraa ||1||
ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧।
Contemplating it for even an instant, sins are erased; the Gurmukh is carried across and saved. ||1||
ਹਰਿ ਰਸੁ ਪੀਵਹੁ ਪੁਰਖ ਗਿਆਨੀ ॥
har ras peevahu purakh giaanee ||
ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ ।
Drink in the sublime essence of the Lord’s Name, O man of spiritual wisdom.
ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥
sun sun mahaa tirapat man paavai saadhoo a(n)mirat baanee || rahaau ||
(ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ।
Listening to the Ambrosial Words of the Holy Saints, the mind finds absolute fulfillment and satisfaction. ||Pause||
ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥
mukat bhugat jugat sach paieeaai sarab sukhaa kaa dhaataa ||
ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ ।
Liberation, pleasures, and the true way of life are obtained from the Lord, the Giver of all peace.
ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥
apune dhaas kau bhagat dhaan dhevai pooran purakh bidhaataa ||2||
ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨।
The Perfect Lord, the Architect of Destiny, blesses His slave with the gift of devotional worship. ||2||
ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥
sravanee suneeaai rasanaa gaieeaai hiradhai dhiaaieeaai soiee ||
ਹੇ ਭਾਈ! ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ
Hear with your ears, and sing with your tongue, and meditate within your heart on Him.
ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥
karan kaaran samarath suaamee jaa te birathaa na koiee ||3||
ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ।੩।
The Lord and Master is all-powerful, the Cause of causes; without Him, there is nothing at all. ||3||
ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥
vaddai bhaag ratan janam paiaa karahu kirapaa kirapaalaa ||
ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ,
By great good fortune, I have obtained the jewel of human life; have mercy on me, O Merciful Lord.
ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥
saadhasa(n)g naanak gun gaavai simarai sadhaa guopaalaa ||4||10||
(ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।
In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||
Guru Arjan Dev Ji in Raag Sorath – 611