Daily Hukamnama: Sikh Wisdom ANG 560 October 11th 2026 #hukamnama #darbarsahib


Link to YouTube
ਵਡਹੰਸੁ ਮਹਲਾ ੩ ॥

vaddaha(n)s mahalaa teejaa ||

Wadahans, Third Mehla:

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥

rasanaa har saadh lagee sahaj subhai ||

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ ।

My tongue is intuitively attracted to the taste of the Lord.

ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

man tirapatiaa har naam dhiaai ||1||

ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੧।

My mind is satisfied, meditating on the Name of the Lord. ||1||

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥

sadhaa sukh saachai sabadh veechaaree ||

ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ

Lasting peace is obtained, contemplating the Shabad, the True Word of God.

ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

aapane satagur viTahu sadhaa balihaaree ||1|| rahaau ||

ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ।

I am forever a sacrifice to my True Guru. ||1||Pause||

ਅਖੀ ਸੰਤੋਖੀਆ ਏਕ ਲਿਵ ਲਾਇ ॥

akhee sa(n)tokheeaa ek liv lai ||

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ

My eyes are content, lovingly focused on the One Lord.

ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

man sa(n)tokhiaa dhoojaa bhaau gavai ||2||

(ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੨।

My mind is content, having forsaken the love of duality. ||2||

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥

dheh sareer sukh hovai sabadh har nai ||

(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ

The frame of my body is at peace, through the Shabad, and the Name of the Lord.

ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥

naam paramal hiradhai rahiaa samai ||3||

(ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩।

The fragrance of the Naam permeates my heart. ||3||

ਨਾਨਕ ਮਸਤਕਿ ਜਿਸੁ ਵਡਭਾਗੁ ॥

naanak masatak jis vaddabhaag ||

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ

O Nanak, one who has such great destiny written upon his forehead,

ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

gur kee baanee sahaj bairaag ||4||7||

(ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।

through the Bani of the Guru’s Word, easily and intuitively becomes free of desire. ||4||7||

Guru Amar Daas Ji in Raag Vadhans – 560

Leave a Reply